Popular posts on all time redership basis

Wednesday, 29 June 2011

ਜਗਾ ਦੇ ਮੋਮਬੱਤੀਆਂ....ਸੁਰਜੀਤ ਪਾਤਰ

ਜਗਾ ਦੇ ਮੋਮਬੱਤੀਆਂ
ਇਹ ਤਾਂ ਏਥੇ ਵਗਦੀਆਂ ਹੀ ਰਹਿਣੀਆਂ ਹਵਾਵਾਂ ਕੁਪੱਤੀਆਂ
ਉੱਠ ਜਗਾ ਦੇ ਮੋਮਬੱਤੀਆਂ
ਹਨੇਰਾ ਨਾ ਸਮਝੇ ਕਿ ਚਾਨਣ ਡਰ ਗਿਆ ਹੈ
ਰਾਤ ਨਾ ਸੋਚੇ ਕਿ ਸੂਰਜ ਮਰ ਗਿਆ ਹੈ
ਬਾਲ ਜੋਤਾਂ ਜ਼ਿੰਦਗੀ ਦੇ ਮਾਣ ਮੱਤੀਆਂ
ਉੱਠ ਜਗਾ ਦੇ ਮੋਮਬੱਤੀਆਂ
ਤੂੰ ਜਗਾ ਦੇ ਮੋਮਬੱਤੀਆਂ

ਮੰਨਿਆ ਕਿ ਰਾਜ ਹਨੇਰੇ ਦਾ ਹਠੀਲਾ
ਪਰ ਅਜੇ ਜੀਊਂਦਾ ਏ ਕਿਰਨਾਂ ਦਾ ਕਬੀਲਾ
ਕਾਲਿਆਂ ਸਫਿਆਂ ਤੇ ਸਤਰਾਂ ਲਾਲ ਰੱਤੀਆਂ
ਉੱਠ ਜਗਾ ਦੇ ਮੋਮਬੱਤੀਆਂ
ਤੂੰ ਜਗਾ ਦੇ ਮੋਮਬੱਤੀਆਂ

ਪੌਣ ਵਿੱਚ ਵਧ ਰਹੀ ਵਿਸ਼ ਤੋਂ ਨਾ ਡਰਦੇ
ਬਿਰਖ ਬੂਟੇ ਰੋਜ਼ ਆਪਣਾ ਕਰਮ ਕਰਦੇ
ਜ਼ਹਿਰ ਨੂੰ ਅਮ੍ਰਿਤ ‘ਚ ਬਦਲੀ ਜਾਣ ਪੱਤੀਆਂ
ਉੱਠ ਜਗਾ ਦੇ ਮੋਮਬੱਤੀਆਂ

ਤੂੰ ਜਗਾ ਦੇ ਮੋਮਬੱਤੀਆਂ
ਵਾਵਰੋਲੇ ਉਠਦੇ ਹੀ ਰਹਿੰਦੇ ਨੇ ਤੱਤੇ
ਪੱਤਝੜਾਂ ਨੇ ਝਾੜ ਦੇਣੇ ਆਕੇ ਪੱਤੇ
ਪਰ ਇਸ ਦਾ ਮਤਲਬ ਇਹ ਨਹੀਂ
ਕਿ ਪੁੰਗਰਨ ਨਾ ਪੱਤੀਆਂ
ਉੱਠ ਜਗਾ ਦੇ ਮੋਮਬੱਤੀਆਂ

---------ਸੁਰਜੀਤ ਪਾਤਰ

1 comment: