Popular posts on all time redership basis

Wednesday, 7 September 2011

ਪਿਘਲਦੀ ਚਾਂਦੀ ਵਹੇ - ਲਾਲ ਸਿੰਘ ਦਿਲ ( Lal Singh Dil )

ਪਿਘਲਦੀ ਚਾਂਦੀ ਵਹੇ, ਪਾਣੀ ਨਹੀਂ
ਇਹ ਫੁਆਰੇ ਪਿਆਸ ਦੇ ਹਾਣੀ ਨਹੀਂ

ਤੁਰ ਗਿਆ ਕੋਈ ਦਿਲ ‘ਚ ਲੈ ਕੇ ਸਾਦਗੀ
ਤੇਰੀਆਂ ਨਜ਼ਰਾਂ ਨੇ ਪਹਿਚਾਣੀ ਨਹੀਂ

ਰੱਜ ਕੇ ਤਾਂ ਭਟਿਕਆ ਵੀ ਨਹੀਂ ਗਿਆ
ਹਾਰ ਵੀ ਤਾਂ ਇਸ਼ਕ ਦੀ ਮਾਣੀ ਨਹੀਂ

ਤੂੰ ਮਿਲੇਂ ਤਾਂ ਗੱਲ ਇਹ ਛੋਟੀ ਨਹੀਂ
ਪਰ ਮੇਰੇ ਦਿਲ ਚੋਂ ਗਮੀਂ ਜਾਣੀ ਨਹੀਂ

ਸਿਰ ਬਿਨਾ ਤੁਰਦੇ ਰਹੇ ਸੰਗਰਾਮੀਏ
ਕੀ ਐ ‘ਦਿਲ’ ! ਜੇ ਹਮਸਫਰ ਹਾਣੀ ਨਹੀਂ
................................. ਲਾਲ ਸਿੰਘ ਦਿਲ

No comments:

Post a Comment