Popular posts on all time redership basis

Friday, 7 October 2011

ਅਸੀਂ ਵੱਡੇ ਵੱਡੇ ਪਹਿਲਵਾਨ - ਲਾਲ ਸਿੰਘ ਦਿਲ

ਅਸੀਂ ਵੱਡੇ ਵੱਡੇ ਪਹਿਲਵਾਨ
ਸਵੇਰੇ ਹੀ ਕਸ ਲੈਂਦੇ ਹਾਂ ਲੰਗੋਟੇ
ਲੜਨ ਲਈ ਭੁਖ ਨੰਗ ਨਾਲ.
ਜੋੜ ਤੋੜ ਜੋੜ ਤੋੜ ਕਰਦੇ ਰਹਿਣਾ ਸਾਰੀ ਕਸਰਤ ਹੈ.
ਦਾਅ ਬਹੁਤ ਡਾਢੇ ਨੇ
ਬੋਲਣ ਦੀ ਥਾਂ ਚੁੱਪ ਕਰ ਜਾਣਾ
ਪੀਣ ਦੀ ਥਾਂ ਪਿਆਸੇ ਮਰ ਜਾਣਾ
ਖਾਣ ਦੀ ਥਾਂ ਕਸਮ ਖਾਣੀ ਲੜਦੇ ਰਹਿਣ ਦੀ.
ਪਛਾੜਦੇ ਹਾਂ ਵੱਡੇ ਵੱਡੇ ਪਹਿਲਵਾਨ
ਗਰਦਣ ਤੇ ਗੋਡਾ ਧਰਕੇ
ਖੇਤ ਪਏ ਗਧੇ ਵਾਲੀ ਜੂਨ ਭੁਗਤਦੇ ਹਾਂ
ਪਰ ਤਾਂ ਵੀ ਅਸੀਂ ਵੱਡੇ ਵੱਡੇ ਪਹਿਲਵਾਨ
ਸਵੇਰੇ ਹੀ ਕਸ ਲੈਂਦੇ ਹਾਂ ਲੰਗੋਟੇ.

............................... - ਲਾਲ ਸਿੰਘ ਦਿਲ

No comments:

Post a Comment