Popular posts on all time redership basis

Wednesday, 30 November 2011

ਜਿਸਮ ਦੀ ਰੇਤ ਤੇ..... - ਸੁਰਜੀਤ ਪਾਤਰ

ਜਿਸਮ ਦੀ ਰੇਤ ਤੇ ਇਕ ਲਫ਼ਜ਼ ਹੈ ਲਿਖਿਆ ਹੋਇਆ
ਪੌਣ ਦੇ ਰਹਿਮ ਤੇ ਇਖ਼ਲਾਕ ਹੈ ਟਿਕਿਆ ਹੋਇਆ

ਅੱਗ ਦਾ ਨਾਮ ਹੀ ਸੁਣਦਾ ਹਾਂ ਤਾਂ ਡਰ ਜਾਂਦਾ ਹਾਂ
ਮੈਂ ਜੁ ਪਿੱਤਲ ਹਾਂ ਖਰੇ ਸੋਨਿਓਂ ਵਿਕਿਆ ਹੋਇਆ

ਗੱਡੋ ਸੂਲੀ ਕਿ ਜ਼ਰਾ ਦੇਖੀਏ ਇਹ ਈਸਾ ਹੈ
ਜਾਂ ਕੋਈ ਹੋਰ ਉਦ੍ਹੇ ਭੇਸ 'ਚ ਲੁਕਿਆ ਹੋਇਆ

ਦੁੱਖ ਦੇ ਪਹਿਰ ਦੇ ਅੰਧੇਰ 'ਚ ਮੈਂ ਤੱਕਿਆ ਹੈ
ਮੇਰੇ ਦਿਲ ਵਿਚ ਵੀ ਖ਼ੁਦਾ ਹੈ ਕਿਤੇ ਛੁਪਿਆ ਹੋਇਆ

ਉਸ ਨੇ ਤਾਂ ਲਗਣਾ ਹੀ ਸੀ ਅਪਣੀ ਨਜ਼ਰ ਨੂੰ ਮੈਲਾ
ਜਿਸ ਨੇ ਸੂਰਜ ਨੂੰ ਰਕੀਬ ਅਪਣਾ ਸੀ ਮਿਥਿਆ ਹੋਇਆ

ਖੁਦ ਹੀ ਮੈਲੇ ਨੇ ਸਦਾਚਾਰ ਦੇ ਜ਼ਾਮਨ ਸ਼ੀਸ਼ੇ
ਕੋਈ ਚਿਹਰਾ ਨਾ ਜਿਨ੍ਹਾਂ ਵਾਸਤੇ ਉਜਲਾ ਹੋਇਆ

ਬਸ ਬਹਾਰ ਆਉਣ ਦੀ ਦੇਰੀ ਹੈ ਕਿ ਫੁੱਲ ਖਿੜਨੇ ਨੇ
ਮੇਰੀਆਂ ਬਦੀਆਂ ਨੂੰ ਪਤਝੜ ਨੇ ਹੈ ਢਕਿਆ ਹੋਇਆ
................................................................ - ਸੁਰਜੀਤ ਪਾਤਰ

No comments:

Post a Comment