Popular posts on all time redership basis

Thursday, 26 January 2012

ਕਿਸੇ ਦੇ ਜਿਸਮ ਵਿੱਚ - ਸੁਰਜੀਤ ਪਾਤਰ

ਕਿਸੇ ਦੇ ਜਿਸਮ ਵਿੱਚ ਕਿੰਨ੍ਹੇ ਕੁ ਡੂੰਘੇ ਲੱਥ ਜਾਓਗੇ,
ਕਿ ਆਖ਼ਰ ਲਾਸ਼ ਵਾਂਗੂੰ ਸਤਹ ਉੱਤੇ ਤੈਰ ਆਓਗੇ

ਜੇ ਨੀਲੀ ਰਾਤ ਨੂੰ ਪਾਣੀਂ ਸਮਝ ਕੇ ਬਣ ਗਏ ਕਿਸ਼ਤੀ,
ਨਮੋਸ਼ੀ ਬਾਦਬਾਨਾਂ ਦੀ ਦਿਨੇ ਕਿੱਥੇ ਛੁਪਾਓਗੇ

ਕਦੀ ਝਾਂਜਰ, ਕਦੀ ਖ਼ੰਜਰ, ਕਦੀ ਹਾਸਾ, ਕਦੀ ਹਉਕਾ,
ਛਲਾਵੀ ਪੌਣ ਤੋਂ ਰਾਤੀਂ ਭੁਲੇਖੇ ਬਹੁਤ ਖਾਓਗੇ

ਜਦੋਂ ਥਮ ਜਾਇਗਾ ਠੱਕਾ, ਜਦੋਂ ਹਟ ਜਾਇਗੀ ਬਾਰਿਸ਼,
ਜਦੋਂ ਚੜ੍ਹ ਆਇਗਾ ਸੂਰਜ ਤੁਸੀਂ ਵੀਂ ਪਹੁੰਚ ਜਾਓਗੇ

ਮੈਂ ਰੇਤਾ ਹਾਂ ਮੈਂ ਆਪਣੀ ਆਖ਼ਰੀ ਤਹਿ ਤੀਕ ਰੇਤਾ ਹਾਂ,
ਮੇਰੇ ’ਚੋਂ ਨੀਰ ਲਭਦੇ ਖ਼ੁਦ ਤੁਸੀਂ ਰੇਤ ਹੋ ਜਾਓਗੇ

No comments:

Post a Comment