ਮੈਂ ਜਿਨਾਂ ਲੋਕਾਂ ਲਈ ਪੁਲ ਬਣ ਗਿਆ ਸਾਂ
ਉਹ ਜਦੋਂ ਮੇਰੇ ਤੋਂ ਲੰਘ ਕੇ ਜਾ ਰਹੇ ਸਨ
ਮੈਂ ਸੁਣਿਆ ਮੇਰੇ ਬਾਰੇ ਕਹਿ ਰਹੇ ਸਨ:
ਉਹ ਕਿਥੇ ਰਹਿ ਗਿਆ ਹੈ ਚੁੱਪ ਜਿਹਾ ਬੰਦਾ
ਸ਼ਾਇਦ ਪਿੱਛੇ ਮੁੜ ਗਿਆ ਹੈ
ਸਾਨੂੰ ਪਹਿਲਾਂ ਪਤਾ ਸੀ-ਉਸ ਵਿਚ ਦਮ ਨਹੀਂ ਹੈ.
.................................................ਸੁਰਜੀਤ ਪਾਤਰ
No comments:
Post a Comment